(Jaswant Singh Puri )ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਮਹਾਰਿਸ਼ੀ ਵਾਲਮੀਕਿ ਜੀ ਨੂੰ ਮਹਾਨ ਰਿਸ਼ੀ ਅਤੇ ਕਵੀ ਦੱਸਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਹਾਨ ਕਾਰਜਾਂ ਰਾਹੀਂ ਸ਼ਾਂਤੀ ਅਤੇ ਨੈਤਿਕਤਾ ਵਰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਸਿੱਖਿਆ ਦਿੱਤੀ, ਜੋ ਅੱਜ ਵੀ ਸਮਾਜ ਲਈ ਪ੍ਰਸੰਗਿਕ ਹਨ। ਰਾਜਪਾਲ ਨੇ ਇਹ ਵੀ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੁਆਰਾ ਰਚਿਤ ਪਵਿੱਤਰ ਮਹਾਂਕਾਵਿ ਰਾਮਾਇਣ ਇੱਕ ਆਦਰਸ਼ ਅਤੇ ਨੇਕ ਜੀਵਨ, ਵਿਸ਼ਵਵਿਆਪੀ ਮਾਨਵਵਾਦ ਅਤੇ ਮਾਨਵਤਾ ਦੀ ਏਕਤਾ ਲਈ ਰਾਹ ਪੱਧਰਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਮਾਜ ਸੁਧਾਰਕ ਅਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਵਜੋਂ ਸਮਾਜਿਕ ਨਿਆਂ, ਸਮਾਨਤਾ ਅਤੇ ਹੇਠਲੇ ਵਰਗਾਂ ਦੀ ਮੁਕਤੀ ਦੇ ਸੰਕਲਪ ‘ਤੇ ਜ਼ੋਰ ਦੇਣ ਲਈ ਮਹਾਰਿਸ਼ੀ ਵਾਲਮੀਕਿ ਜੀ ਦੇ ਬੇਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਨੇ ਲੋਕਾਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ-ਆਰਥਿਕ ਸਸ਼ਕਤੀਕਰਨ ਲਈ ਖੜ੍ਹੇ ਹੋਣ ਦੀ ਅਪੀਲ ਕੀਤੀ।